SHARE  

 
 
     
             
   

 

1. ਜਪੁ

ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀ ਸ਼ੁਰੂਆਤ ਜਪੁ ਬਾਣੀ ਵਲੋਂ ਹੁੰਦੀ ਹੈ ਜਿਸਦਾ ਸਿੱਖ ਧਰਮ ਵਿੱਚ ਬੇਹੱਦ ਮਹੱਤਵ ਹੈ ਅਤੇ ਇਹ ਨਿਤਨੇਮ ਦੀ ਬਾਣੀ ਹੈਇਹ ਬਾਣੀ ਸ੍ਰੀ ਗੁਰੂ ਨਾਨਕ ਪਾਤਸ਼ਾਹ ਜੀ ਦੁਆਰਾ ਰਚਿਤ ਹੈ ਅਤੇ ਇਹ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦਾ ਬੀਜ ਰੂਪ ਹੈਇਸ ਬਾਣੀ ਦੀ 38 ਪਉੜੀਆਂ ਅਤੇ 2 ਸਲੋਕ ਹਨ ਇੱਕ ਸਲੋਕ ਬਾਣੀ ਦੇ ਸ਼ੁਰੂ ਵਿੱਚ ਅਤੇ ਦੂਜਾ ਬਾਣੀ ਦੇ ਅਖੀਰ ਵਿੱਚ ਹੈਸ਼ੁਰੂ ਵਿੱਚ ਵਾਹਿਗੁਰੂ ਦੇ ਸਵਰੂਪ ਦੀ ਵਿਆਖਿਆ ਹੈ ਜਿਨੂੰ ਮੂਲਮੰਤਰ ਕਿਹਾ ਜਾਂਦਾ ਹੈ ਮੂਲਮੰਤਰ ਦੇ ਬਾਅਦ ਬਾਣੀ ਦਾ ਸਿਰਲੇਖ (ਸ਼ੀਰਸ਼ਕ) ਜਪੁ ਅੰਕਿਤ ਕੀਤਾ ਗਿਆ ਹੈਇਹ ਬਾਣੀ ਰਾਗ ਯੁਕਤ ਨਹੀਂ ਹੈ ਇਸ ਬਾਣੀ ਦਾ ਕੇਂਦਰੀ ਭਾਵ ਅਕਾਲ ਪੁਰਖ, ਮਨੁੱਖ ਅਤੇ ਸਮਾਜ ਹੈਮਨੁੱਖ ਨੂੰ ਪ੍ਰਭੂ ਦੇ ਘਰ ਦਾ ਵਾਸੀ ਬਣਾਉਣ ਹਿੱਤ ਭਾਵ ਸਚਿਆਰ ਪਦ ਦੀ ਪ੍ਰਾਪਤੀ ਲਈ ਉਸਦਾ ਰਸਤਾ ਨਿਰਦੇਸ਼ਨ ਕੀਤਾ ਗਿਆ ਹੈਇਸ ਦਸ਼ਾ ਦੀ ਪ੍ਰਾਪਤੀ ਲਈ ਜਿੱਥੇ ਸੁਣਨ, ਮੰਨਣ ਅਤੇ ਪੰਚ ਦਾ ਰੱਸਤਾ ਵਿਖਾਇਆ ਹੈ, ਉੱਥੇ ਨਾਲ ਹੀ ਪੰਜ ਖੰਡਾਂ ਦੁਆਰਾ ਅਧਿਆਤਮਕ ਪ੍ਰਾਪਤੀ ਦੇ ਸਿਖਰ ਨੂੰ ਰੂਪਮਾਨ ਕੀਤਾ ਗਿਆ ਹੈ ਉਦਾਹਰਣ ਵਾਸਤੇ:

ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ

ਜਪੁ

ਆਦਿ ਸਚੁ ਜੁਗਾਦਿ ਸਚੁ ਹੈ ਭੀ ਸਚੁ ਨਾਨਕ ਹੋਸੀ ਭੀ ਸਚੁ

 ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ

ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ

ਭੁਖਿਆ ਭੁਖ ਨ ਉਤਰੀ ਜੇ ਬੰਨਾ ਪੁਰੀਆ ਭਾਰ

ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ ਨਾਲਿ

ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ

ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ

ਹੁਕਮੀ ਹੋਵਨਿ ਆਕਾਰ ਹੁਕਮੁ ਨ ਕਹਿਆ ਜਾਈ

ਹੁਕਮੀ ਹੋਵਨਿ ਜੀਅ ਹੁਕਮਿ ਮਿਲੈ ਵਡਿਆਈ

ਹੁਕਮੀ ਉਤਮੁ ਨੀਚੁ ਹੁਕਮਿ ਲਿਖਿ ਦੁਖ ਸੁਖ ਪਾਈਅਹਿ

ਇਕਨਾ ਹੁਕਮੀ ਬਖਸੀਸ ਇਕਿ ਹੁਕਮੀ ਸਦਾ ਭਵਾਈਅਹਿ

ਹੁਕਮੈ ਅੰਦਰਿ ਸਭੁ ਕੋ ਬਾਹਰਿ ਹੁਕਮ ਨ ਕੋਇ

ਨਾਨਕ ਹੁਕਮੈ ਜੇ ਬੁਝੈ ਤ ਹਉਮੈ ਕਹੈ ਨ ਕੋਇ

ਗਾਵੈ ਕੋ ਤਾਣੁ ਹੋਵੈ ਕਿਸੈ ਤਾਣੁ ਗਾਵੈ ਕੋ ਦਾਤਿ ਜਾਣੈ ਨੀਸਾਣੁ

ਗਾਵੈ ਕੋ ਗੁਣ ਵਡਿਆਈਆ ਚਾਰ ਗਾਵੈ ਕੋ ਵਿਦਿਆ ਵਿਖਮੁ ਵੀਚਾਰੁ

ਗਾਵੈ ਕੋ ਸਾਜਿ ਕਰੇ ਤਨੁ ਖੇਹ ਗਾਵੈ ਕੋ ਜੀਅ ਲੈ ਫਿਰਿ ਦੇਹ

ਗਾਵੈ ਕੋ ਜਾਪੈ ਦਿਸੈ ਦੂਰਿ ਗਾਵੈ ਕੋ ਵੇਖੈ ਹਾਦਰਾ ਹਦੂਰਿ

ਕਥਨਾ ਕਥੀ ਨ ਆਵੈ ਤੋਟਿ ਕਥਿ ਕਥਿ ਕਥੀ ਕੋਟੀ ਕੋਟਿ ਕੋਟਿ

ਦੇਦਾ ਦੇ ਲੈਦੇ ਥਕਿ ਪਾਹਿ ਜੁਗਾ ਜੁਗੰਤਰਿ ਖਾਹੀ ਖਾਹਿ

ਹੁਕਮੀ ਹੁਕਮੁ ਚਲਾਏ ਰਾਹੁ  ਨਾਨਕ ਵਿਗਸੈ ਵੇਪਰਵਾਹੁ

ਸਾਚਾ ਸਾਹਿਬੁ ਸਾਚੁ ਨਾਇ ਭਾਖਿਆ ਭਾਉ ਅਪਾਰੁ

ਆਖਹਿ ਮੰਗਹਿ ਦੇਹਿ ਦੇਹਿ ਦਾਤਿ ਕਰੇ ਦਾਤਾਰੁ

ਫੇਰਿ ਕਿ ਅਗੈ ਰਖੀਐ ਜਿਤੁ ਦਿਸੈ ਦਰਬਾਰੁ

ਮੁਹੌ ਕਿ ਬੋਲਣੁ ਬੋਲੀਐ ਜਿਤੁ ਸੁਣਿ ਧਰੇ ਪਿਆਰੁ

ਅੰਮ੍ਰਿਤ ਵੇਲਾ ਸਚੁ ਨਾਉ ਵਡਿਆਈ ਵੀਚਾਰੁ

ਕਰਮੀ ਆਵੈ ਕਪੜਾ ਨਦਰੀ ਮੋਖੁ ਦੁਆਰੁ

ਨਾਨਕ ਏਵੈ ਜਾਣੀਐ ਸਭੁ ਆਪੇ ਸਚਿਆਰੁ

ਥਾਪਿਆ ਨ ਜਾਇ ਕੀਤਾ ਨ ਹੋਇ

ਆਪੇ ਆਪਿ ਨਿਰੰਜਨੁ ਸੋਇ

ਜਿਨਿ ਸੇਵਿਆ ਤਿਨਿ ਪਾਇਆ ਮਾਨੁ

ਨਾਨਕ ਗਾਵੀਐ ਗੁਣੀ ਨਿਧਾਨੁ

ਗਾਵੀਐ ਸੁਣੀਐ ਮਨਿ ਰਖੀਐ ਭਾਉ

ਦੁਖੁ ਪਰਹਰਿ ਸੁਖੁ ਘਰਿ ਲੈ ਜਾਇ

ਗੁਰਮੁਖਿ ਨਾਦੰ ਗੁਰਮੁਖਿ ਵੇਦੰ ਗੁਰਮੁਖਿ ਰਹਿਆ ਸਮਾਈ

ਗੁਰੁ ਈਸਰੁ ਗੁਰੁ ਗੋਰਖੁ ਬਰਮਾ ਗੁਰੁ ਪਾਰਬਤੀ ਮਾਈ

ਜੇ ਹਉ ਜਾਣਾ ਆਖਾ ਨਾਹੀ ਕਹਣਾ ਕਥਨੁ ਨ ਜਾਈ

ਗੁਰਾ ਇਕ ਦੇਹਿ ਬੁਝਾਈ

ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ  ਅੰਗ 1

 

 

 

 

 

 

 

 

 

 

 

 

 

 

 

 

 

 

 

 

 
     
     
            SHARE  
          
 
     
 

 

     

 

This Web Site Material Use Only Gurbaani Parchaar & Parsaar & This Web Site is Advertistment Free Web Site, So Please Don,t Contact me For Add.