SHARE  

 
 
     
             
   

 

6. ਰਹਾਉ ਦੂਜਾ

ਇੱਕ ਸ਼ਬਦ ਵਿੱਚ ਜਿੱਥੇ ਸਥਾਈ ਲਈ ਦੋ ਪੰਕਤਿਯਾਂ ਰਚੀਆਂ ਹਨ, ਉੱਥੇ ਇਸ ਪਦ ਦਾ ਪ੍ਰਯੋਗ ਕੀਤਾ ਜਾਂਦਾ ਹੈ, ਅਤੇ ਦੋਨਾਂ ਵਿੱਚੋਂ ਗਾਇਨ ਕਰਣ ਵਾਲੇ ਦੀ ਮਰਜੀ ਹੈ ਕਿ ਜਿਸ ਟੇਕ ਨੂੰ ਚਾਹੇ ਪ੍ਰਯੋਗ ਕਰ ਲਵੇ ਉਦਾਹਰਣ ਵਾਸਤੇ:

ਮਹਲਾ ੫ ਰਾਗੁ ਗਉੜੀ ਗੁਆਰੇਰੀ ਚਉਪਦੇ

ੴ ਸਤਿਗੁਰ ਪ੍ਰਸਾਦਿ

ਕਿਨ ਬਿਧਿ ਕੁਸਲੁ ਹੋਤ ਮੇਰੇ ਭਾਈ

ਕਿਉ ਪਾਈਐ ਹਰਿ ਰਾਮ ਸਹਾਈ ਰਹਾਉ

ਕੁਸਲੁ ਨ ਗ੍ਰਿਹਿ ਮੇਰੀ ਸਭ ਮਾਇਆ

ਊਚੇ ਮੰਦਰ ਸੁੰਦਰ ਛਾਇਆ

ਝੂਠੇ ਲਾਲਚਿ ਜਨਮੁ ਗਵਾਇਆ

ਹਸਤੀ ਘੋੜੇ ਦੇਖਿ ਵਿਗਾਸਾ

ਲਸਕਰ ਜੋੜੇ ਨੇਬ ਖਵਾਸਾ

ਗਲਿ ਜੇਵੜੀ ਹਉਮੈ ਕੇ ਫਾਸਾ

ਰਾਜੁ ਕਮਾਵੈ ਦਹ ਦਿਸ ਸਾਰੀ

ਮਾਣੈ ਰੰਗ ਭੋਗ ਬਹੁ ਨਾਰੀ

ਜਿਉ ਨਰਪਤਿ ਸੁਪਨੈ ਭੇਖਾਰੀ

ਏਕੁ ਕੁਸਲੁ ਮੋ ਕਉ ਸਤਿਗੁਰੂ ਬਤਾਇਆ

ਹਰਿ ਜੋ ਕਿਛੁ ਕਰੇ ਸੁ ਹਰਿ ਕਿਆ ਭਗਤਾ ਭਾਇਆ

ਜਨ ਨਾਨਕ ਹਉਮੈ ਮਾਰਿ ਸਮਾਇਆ

ਇਨਿ ਬਿਧਿ ਕੁਸਲ ਹੋਤ ਮੇਰੇ ਭਾਈ

ਇਉ ਪਾਈਐ ਹਰਿ ਰਾਮ ਸਹਾਈ ਰਹਾਉ ਦੂਜਾ

 

 

 

 

 

 

 

 

 

 

 

 

 

 

 

 

 

 

 

 

 
     
     
            SHARE  
          
 
     
 

 

     

 

This Web Site Material Use Only Gurbaani Parchaar & Parsaar & This Web Site is Advertistment Free Web Site, So Please Don,t Contact me For Add.